ਦਰਜਾ ਚਾਰ ਯੂਨੀਅਨ ਨੇ ਦਿੱਤੇ ਜਿਲਾ ਪੱਧਰ ਤੇ ਮੰਗ ਪੱਤਰ
ਮੋਹਾਲੀ (30 ਜਨਵਰੀ 25ਦੀ ਕਲਾਸ ਫੋਰ ਗੌਰਮਿੰਟ ਇੰਮਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪਸ਼ੂ ਪਾਲਣ ਵਿਭਾਗ ਦੀ ਸੂਬਾ ਸੰਮਤੀ ਦੀ ਮੀਟਿੰਗ ਸ੍ਰੀ ਜਗਦੀਸ ਸਿੰਘ ਬਰਨਾਲਾ ਸੂਬਾ ਪ੍ਰਧਾਨ ਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਿਭਾਗ ਦੇ ਦਰਜਾਚਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਸੀ, ਉਸ ਦੀ ਲੜੀ ਤਹਿਤ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਹੀਂ ਮੰਗ ਪਤੱਰ ਪੰਜਾਬ ਸਰਕਾਰ ਦੇ ਨਾਮ ਭੇਜਿਆ ਗਿਆ। ਇਸੇ ਲੜੀ ਤਹਿਤ ਪੂਰੇ ਪੰਜਾਬ ਦੇ ਜਿਲ੍ਹਾ ਪੱਧਰਾਂ ਤੇ ਅਜਿਹੇ ਮੰਗ ਪੱਤਰ ਦਿੱਤੇ ਗਏ। ਰੋਸ ਪ੍ਰਗਟਾਵੇ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਪ੍ਰਧਾਨ ਜੀ ਵੱਲੋਂ ਦੱਸਿਆ ਗਿਆ ਹੈ ਕਿ ਵਿਭਾਗ ਦੇ ਉੱਚ ਅਧਿਕਾਰੀ ਦਰਜਾਚਾਰ ਮੁਲਾਜਮਾਂ ਦੀਆਂ ਮੰਗਾਂ ਰੈਗੂਲਰ ਭਰਤੀ ਕਰਨਾ ਆਦਿ ਸਬੰਧੀ ਅੜਿੱਕੇ ਡਾਹੇ ਜਾ ਰਹੇ ਹਨ। ਸਰਕਾਰ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਵਿਭਾਗ ਦਾ ਡਾਇਰੈਕਟਰ ਵੀ ਕਿਸੇ ਆਈ.ਏ.ਐਸ ਅਧਿਕਾਰੀ ਨੂੰ ਲਗਾਇਆ ਜਾਵੇ ਤਾਂ ਜੋ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਹੋ ਸਕਣ ਅਤੇ ਸਮੂਹ ਯੂਨੀਅਨ ਆਗੂਆਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਮਿਤੀ 03-02-2025 ਨੂੰ ਹੋਣ ਵਾਲੀ ਮੀਟਿੰਗ ਵਿੱਚ ਦਰਜਾਚਾਰ ਕਰਮਚਾਰੀਆਂ ਵੱਲੋਂ ਵਿਭਾਗੀ ਕੰਮ ਦੇ ਬਾਈਕਾਟ ਦਾ ਐਲਾਨ ਕੀਤਾ ਜਾਵੇਗਾ ਅਤੇ ਮਿਤੀ 08-02-2025 ਦੀ ਰੈਲੀ ਲਈ ਵੀ ਵਿਚਾਰ ਕੀਤਾ ਜਾਵੇਗਾ।
ਇੱਕ ਵਖਰੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਸ੍ਰੀ ਰਾਮ ਸਿੰਘ ਚੇਅਰਮੈਨ, ਸ੍ਰੀ ਗੌਤਮ ਭਾਰਦਵਾਜ, ਸੀਨੀਅਰ ਮੀਤ ਪ੍ਰਧਾਨ ਸ੍ਰੀ ਬਸੰਤ ਸਿੰਘ ਜਨਰਲ ਸਕੱਤਰ, ਇਕਬਾਲ ਸਿੰਘ ਮੀਤ ਪ੍ਰਧਾਨ, ਅਮਲੋਕ ਸਿੰਘ ਦਫਤਰ ਸਕੱਤਰ, ਗੁਰਦੀਪ ਸਿੰਘ ਮੀਤ ਪ੍ਰਧਾਨ, ਗੁਰਮੇਲ ਸਿੰਘ ਵਿੱਤ ਸਕੱਤਰ, ਦਰਸ਼ਨ ਸਿੰਘ ਮੋਹਾਲੀ, ਬਹਾਦਰ ਸਿੰਘ ਜਿਲ੍ਹਾ ਪ੍ਰਧਾਨ ਮੋਹਾਲੀ ਆਦਿ ਸ਼ਾਮਲ ਹੋਏ।
More Stories
मोहाली डीसी आशिका जैन ने पीएनबी होम लोन एक्सपो का उद्घाटन किया!
बेंजीन-फ्री भारत’ पर जागरुकता सत्र का आयोजन!
vets to start agitation again